Home » ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ,ਤ
Home Page News India World

ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ,ਤ

Spread the news

ਹਲਕਾ ਘਨੌਰ ਦੇ ਪਿੰਡ ਜੰਡਮੰਘੋਲੀ ਦੇ ਵਸਨੀਕ ਗੁਰਜੀਤ ਸਿੰਘ ਸਰਵਾਰਾ (35) ਦੀ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਸਾਇਲੈਂਟ ਅਟੈਕ ਕਾਰਨ ਮੌਤ ਹੋ ਜਾਣ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਦੇਹ ਜਦੋਂ ਪਿੰਡ ਜੰਡਮੰਘੋਲੀ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀਆਂ ਅੱਖਾਂ ਨਮ ਹੋ ਗਈਆਂ।ਜਾਣਕਾਰੀ ਅਨੁਸਾਰ ਨੌਜਵਾਨ ਕਰੀਬ ਨੌਂ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਖਾਤਰ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ ਵਿੱਚ ਰਹਿ ਰਿਹਾ ਸੀ, ਜਿੱਥੇ ਅਚਾਨਕ ਸਾਇਲੈਂਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਗੁਰਜੀਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਅਤੇ ਇੱਕ ਭੈਣ ਨੂੰ ਛੱਡ ਗਿਆ ਹੈ।