ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਆਨੰਦਗੜ੍ਹ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਕੁਝ ਨੌਜਵਾਨਾਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸਤਪਾਲ ਮਿੰਟਾ ਵਜੋਂ ਹੋਈ ਹੈ ਜੋ ਕਿ ਪਿੰਡ ਦੇ ਮੌਜੂਦਾ ਸਰਪੰਚ ਸਨ ਤੇ ਜਿਨ੍ਹਾਂ ਦੀ ਉਮਰ 50 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।ਜਾਣਕਾਰੀ ਦਿੰਦਿਆਂ ਮ੍ਰਿਤਕ ਸਰਪੰਚ ਦੇ ਪੁੱਤਰ ਰਾਹੁਲ ਅਤੇ ਹੋਰਨਾਂ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਪਿੰਡ ’ਚ ਇਕ ਵਿਵਾਦ ਹੋਇਆ ਸੀ ਜਿਸਨੂੰ ਸੁਲਝਾਉਣ ਲਈ ਸਰਪੰਚ ਵੱਲੋਂ ਕੋਸ਼ਿਸ਼ ਕੀਤੀ ਗਈ ਸੀ ਪਰੰਤੂ ਇਕ ਧਿਰ ਵੱਲੋਂ ਮਨ ਦੇ ਅੰਦਰ ਰੰਜਿਸ਼ ਰੱਖਦਿਆਂ ਹੋਇਆਂ ਅੱਜ ਇਕ ਸਾਜ਼ਿਸ਼ ਤਹਿਤ ਸਰਪੰਚ ਦੇ ਉਤੇ ਹਮਲਾ ਕਰ ਦਿੱਤਾ ਜਾਂਦਾ ਹੈ ਤੇ ਉਸਦੀ ਵੱਢਟੁੱਕ ਕਰ ਕੇ ਸਰਪੰਚ ਉਪਰੋਂ ਗੱਡੀ ਵੀ ਲੰਘਾ ਦਿੱਤੀ ਜਾਂਦੀ ਹੈ ਜਿਸ ਕਾਰਨ ਸਰਪੰਚ ਦੀ ਮੌਕੇ ’ਤੇ ਹੀ ਮੌਤ ਹੋ ਜਾਂਦੀ ਹੈ। ਇੰਨਾ ਹੀ ਨਹੀਂ, ਜਦੋਂ ਸਰਪੰਚ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਸ ਵਕਤ ਵੀ ਹਮਲਾਵਰਾਂ ਵੱਲੋਂ ਰਸਤੇ ’ਚ ਗੱਡੀ ਨੂੰ ਘੇਰ ਕੇ ਹਮਲਾ ਕਰਨ ਦੀ ਕੋਸਿ਼ਸ਼ ਕੀਤੀ ਗਈ ਹੈ ਪਰੰਤੂ ਉਥੋਂ ਕਿਸੇ ਤਰ੍ਹਾਂ ਨਾਲ ਬਚ ਕੇ ਪੀੜਤਾਂ ਵੱਲੋਂ ਗੱਡੀ ਸਿੱਧੀ ਸਦਰ ਥਾਣੇ ਦੇ ਅੰਦਰ ਵਾੜ ਦਿੱਤੀ ਜਿੱਥੋਂ ਕਿ ਪੁਲਿਸ ਦੀ ਗੱਡੀ ’ਚ ਸਰਪੰਚ ਨੂੰ ਹਸਪਤਾਲ ਪਹੁੰਚਾਇਆ ਗਿਆ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ 2 ਗੱਡੀਆਂ ’ਚ 15 ਦੇ ਕਰੀਬ ਹਮਲਾਵਰ ਸਵਾਰ ਹੋ ਕੇ ਆਏ ਸੀ ਜਿਨ੍ਹਾਂ ਦੇ ਕੋਲ ਤੇਜ਼ਧਾਰ ਹਥਿਆਰ ਸਨ। ਇਸ ਤੋਂ ਬਾਅਦ ਜਦੋਂ ਹਮਲਾਵਰ ਮੌਕੇ ਤੋਂ ਭੱਜਣ ਲੱਗੇ ਤਾਂ ਪਿੰਡ ਵਾਸੀਆਂ ਵੱਲੋਂ ਇਕ ਹਮਲਾਵਰ ਨੂੰ ਕਾਬੂ ਕਰ ਕੇ ਬੰਨ੍ਹ ਲਿਆ ਜਾਂਦਾ ਹੈ ਜਿਸਨੂੰ ਵੀ ਪੁਲਿਸ ਵੱਲੋਂ ਜ਼ਖ਼ਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਮੌਕੇ ’ਤੇ ਪਹੁੰਚੇ ਡੀਐਸਪੀ ਸਿਟੀ ਕੁਲਭੂਸ਼ਨ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਮਾਮਲੇ ਦੀ ਵੱਖ ਵੱਖ ਪਹਿਲੂਆਂ ਨੂੰ ਆਧਾਰ ਬਣਾ ਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਸਾਰੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਹੁਸ਼ਿਆਰਪੁਰ ਨਜ਼ਦੀਕ ਪਿੰਡ ਆਨੰਦਗੜ੍ਹ ਦੇ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕ/ਤ/ਲ
2 months ago
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,273
- India5,341
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,251
- NewZealand3,578
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,474
- World News2,049
- World Sports213












