Home » ਪੰਜਾਬ ਦੇ 8 ਖਿਡਾਰੀ ਸਮੋਤ ਹਾਕੀ ਵਿਸ਼ਵ ਕੱਪ 2026 ਲਈ ਚੁਣੀ ਗਈ ਹਾਕੀ ਟੀਮ…
Home Page News India India News Sports Sports World World Sports

ਪੰਜਾਬ ਦੇ 8 ਖਿਡਾਰੀ ਸਮੋਤ ਹਾਕੀ ਵਿਸ਼ਵ ਕੱਪ 2026 ਲਈ ਚੁਣੀ ਗਈ ਹਾਕੀ ਟੀਮ…

Spread the news

ਨੀਦਰਲੈਂਡ ਅਤੇ ਬੈਲਜੀਅਮ ਵਿੱਚ 15 ਅਗਸਤ ਤੋਂ 30 ਅਗਸਤ 2026 ਤੱਕ ਹੋਣ ਵਾਲੇ ਵਿਸ਼ਵ ਹਾਕੀ ਕੱਪ 2026 ਵਿੱਚ ਭਾਗ ਲੈਣ ਵਾਲੀ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ 8 ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਾਕੀ ਪੰਜਾਬ ਦੇ ਪ੍ਰਧਾਨ ਨਿਤਨ ਕੋਹਲੀ ਅਤੇ ਜਨਰਲ ਸਕੱਤਰ ਅਮਰੀਕ ਸਿੰਘ ਪੁਆਰ ਨੇ ਚੁਣੀ ਗਈ ਭਾਰਤੀ ਹਾਕੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਾਰਤੀ ਟੀਮ ਇਸ ਵਾਰ ਵਿਸ਼ਵ ਕੱਪ ਵਿੱਚ ਸੋਨ ਤਮਗਾ ਹਾਸਲ ਕਰਕੇ ਪਰਤੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਹਰਮਨਪ੍ਰੀਤ ਸਿੰਘ ਇਸ ਵਾਰ ਵੀ ਭਾਰਤੀ ਹਾਕੀ ਟੀਮ ਦੇ ਕਪਤਾਨ ਹੋਣਗੇ ਜਦਕਿ ਇਸ ਟੀਮ ਵਿੱਚ ਭਾਰਤ ਦੇ ਸਭ ਤੋਂ ਵੱਧ ਮੈਚ ਖੇਡਣ ਵਾਲੇ ਉਲੰਪੀਅਨ ਮਨਪ੍ਰੀਤ ਸਿੰਘ ਵੀ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਹਾਰਦਿਕ ਸਿੰਘ,ਜਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਸੁਖਜੀਤ ਸਿੰਘ, ਦਿਲਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਵੀ ਟੀਮ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਟੀਮ ਸੀਨੀਅਰ ਅਤੇ ਜੂਨੀਅਰ ਖਿਡਾਰੀਆਂ ਦਾ ਸੁਮੇਲ ਹੈ ਅਤੇ ਇਸ ਟੀਮ ਤੋਂ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਕੀਤੀੌ ਜਾ ਰਹੀ ਹੈ।