Home » ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (20-08-2026)…
Home Page News India Religion

ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (20-08-2026)…

Spread the news

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

ਅਰਥ- ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ bਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥ (ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩। ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।