Home » ਏਬੀਵੀਪੀ ਦੇ ਅੰਕਿਤ ਬਿਦਾਨ ਚੁਣੇ ਗਏ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ….
Home Page News • India • India News

ਏਬੀਵੀਪੀ ਦੇ ਅੰਕਿਤ ਬਿਦਾਨ ਚੁਣੇ ਗਏ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ….

Spread the news

ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀਯੂਸੀਐਸਸੀ) ਦੀਆਂ ਹੋਈਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਦੇ ਉਮੀਦਵਾਰ ਅੰਕਿਤ ਬਿਦਾਨ ਨੇ ਪ੍ਰਧਾਨ ਦੇ ਅਹੁਦੇ ਉੱਤੇ ਜਿੱਤ ਹਾਸਲ ਕੀਤੀ ਹੈ। ਅੱਜ ਹੋਈਆਂ ਚੋਣਾਂ ਦੇ ਹੁਣੇ ਆਏ ਨਤੀਜਿਆਂ ਮੁਤਾਬਕ ਉਸਨੂੰ ਲਗਭਗ 3149 ਵੋਟਾਂ ਮਿਲੀਆਂ ਹਨ ਅਤੇ ਉਹ ਆਸੈਪ (ਆਪ) ਦੇ ਉਮੀਦਵਾਰ ਆਦਿਲ ਬਰਾੜ ਨੂੰ ਲਗਭਗ 512 ਵੋਟਾਂ ਦੇ ਫਰਕ ਨਾਲ ਹਰਾਉਣ ਵਿੱਚ ਕਾਮਯਾਬ ਹੋਇਆ ਹੈ। ਕਾਂਗਰਸ ਪਾਰਟੀ ਨਾਲ ਸਬੰਧਤ ਐਨਐਸਯੂਆਈ ਅਤੇ ਆਜ਼ਾਦ ਧੜੇ ਵਜੋਂ ਵਿਚਰ ਰਹੇ ਸੱਥ ਦੇ ਉਮੀਦਵਾਰ ਤੀਜੇ ਤੇ ਚੌਥੇ ਸਥਾਨ ’ਤੇ ਰਹੇ ਹਨ।

ਦੱਸਣਯੋਗ ਹੈ ਕਿ ਚੋਣਾਂ ਤੋਂ ਸਿਰਫ਼ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (SOI) ਨੇ ਆਪਣੇ ਉਮੀਦਵਾਰ ਦੀ ਨਾਮਜ਼ਦਗੀ ਰੱਦ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਦੇ ਅੰਕਿਤ ਬਿਢਾਨ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਇਹ ਐਲਾਨ ਯੂਨੀਵਰਸਿਟੀ ਗੁਰਦੁਆਰਾ ਸਾਹਿਬ ਵਿਖੇ ਕੀਤਾ ਗਿਆ ਸੀ। ਅੰਕਿਤ ਬਿਢਾਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਤੋਂ ਹੈ ਅਤੇ 2021 ਤੋਂ ਏਬੀਵੀਪੀ ਨਾਲ ਜੁੜਿਆ ਹੋਇਆ ਹੈ। ਇਸ ਜਿੱਤ ਨਾਲ ਏਬੀਵੀਪੀ ਨੇ ਲਗਾਤਾਰ ਦੂਜੀ ਵਾਰ ਪ੍ਰਧਾਨ ਦਾ ਅਹੁਦਾ ਜਿੱਤ ਲਿਆ ਹੈ।