Home » ਸਾਊਦੀ ਅਰਬ ਤੋਂ ਦਿੱਲੀ ਆ ਰਹੀ “Air India ਦੀ ਫਲਾਈਟ ” ਨੂੰ ਬੰਬ ਦੀ ਧਮਕੀ ਤੋਂ ਬਾਅਦ ਅਹਿਮਦਾਬਾਦ ”ਚ ਕਰਵਾਈ ਐਮਰਜੈਂਸੀ ਲੈਂਡਿੰਗ….
Home Page News • India • India News • World

ਸਾਊਦੀ ਅਰਬ ਤੋਂ ਦਿੱਲੀ ਆ ਰਹੀ “Air India ਦੀ ਫਲਾਈਟ ” ਨੂੰ ਬੰਬ ਦੀ ਧਮਕੀ ਤੋਂ ਬਾਅਦ ਅਹਿਮਦਾਬਾਦ ”ਚ ਕਰਵਾਈ ਐਮਰਜੈਂਸੀ ਲੈਂਡਿੰਗ….

Spread the news

ਸਾਊਦੀ ਅਰਬ ਦੇ ਦੰਮਾਮ ਤੋਂ ਸੋਮਵਾਰ ਨੂੰ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਨੂੰ ਇੱਕ ਟਿਸ਼ੂ ਪੇਪਰ ਰਾਹੀਂ “ਬੰਬ” ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਹਵਾਈ ਅੱਡੇ ‘ਤੇ ਐਮਰਜੈਂਸੀ ਹਾਲਤ ਵਿੱਚ ਉਤਾਰਿਆ ਗਿਆ। ਪੁਲਿਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿੱਚ 32 ਯਾਤਰੀ ਸਵਾਰ ਸਨ, ਜੋ ਕਿ ਪੂਰੀ ਤਰ੍ਹਾਂ ਸੁਰੱਖਿਅਤ ਹਨ। ‘ਜੀ’ ਡਿਵੀਜ਼ਨ ਦੇ ਸਹਾਇਕ ਪੁਲਸ ਕਮਿਸ਼ਨਰ (ਏ.ਸੀ.ਪੀ.) ਵੀ. ਐੱਨ. ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਡਾਣ ਦੌਰਾਨ ਚਾਲਕ ਦਲ ਦੇ ਇੱਕ ਮੈਂਬਰ ਨੂੰ ਇੱਕ “ਟਿਸ਼ੂ ਪੇਪਰ” ਮਿਲਿਆ, ਜਿਸ ਉੱਤੇ ‘ਬੰਬ’ ਲਿਖਿਆ ਹੋਇਆ ਸੀ। ਇਸਤੋਂ ਤੁਰੰਤ ਬਾਅਦ ਪਾਇਲਟਾਂ ਨੇ ਦਿੱਲੀ ਜਾ ਰਹੇ ਜਹਾਜ਼ ਦਾ ਰੁਖ ਮੋੜ ਕੇ ਉਸ ਨੂੰ ਅਹਿਮਦਾਬਾਦ ਲਿਜਾਣ ਦਾ ਫੈਸਲਾ ਕੀਤਾ। ਜਹਾਜ਼ ਨੂੰ ਸ਼ਾਮ ਲਗਭਗ 4:30 ਵਜੇ ਅਹਿਮਦਾਬਾਦ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰ ਲਿਆ ਗਿਆ। ਐਮਰਜੈਂਸੀ ਲੈਂਡਿੰਗ ਤੋਂ ਤੁਰੰਤ ਬਾਅਦ ਸੁਰੱਖਿਆ ਏਜੰਸੀਆਂ ਨੇ ਪੂਰੇ ਜਹਾਜ਼ ਦੀ ਬਾਰੀਕੀ ਨਾਲ ਜਾਂਚ ਕੀਤੀ, ਪਰ ਉਨ੍ਹਾਂ ਨੂੰ ਜਾਂਚ ਦੌਰਾਨ ਕੋਈ ਵੀ ਸ਼ੱਕੀ ਚੀਜ਼ ਹੱਥ ਨਹੀਂ ਲੱਗੀ।