Home » ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ….
Home Page News • India • India News

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ….

Spread the news

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਹੋਏ ਹਨ। ਇਹ ਹੁਕਮ ਐੱਨ. ਸੀ. ਐੱਸ. ਸੀ. (ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ) ਨੇ ਵੜਿੰਗ ਵੱਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ ਦੇ ਚੱਲਦੇ ਜਾਰੀ ਕੀਤੇ ਹਨ। ਦਰਅਸਲ ਇਸ ਮਾਮਲੇ ਨੂੰ ਲੈ ਕੇ ਐੱਨ. ਸੀ. ਐੱਸ. ਸੀ. ਕਮਿਸ਼ਨ ਵੱਲੋਂ ਅੱਜ ਦਿੱਲੀ ਵਿਚ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਪੰਜਾਬ ਪੁਲਸ ਵੱਲੋਂ ਡੀਐੱਸਪੀ ਹਰਪ੍ਰੀਤ ਸਿੰਘ ਅਤੇ ਡੀਐੱਸਪੀ (ਈਓ ਅਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਪੇਸ਼ ਹੋਏ ਜਦਕਿ ਮਰਹੂਮ ਬੂਟਾ ਸਿੰਘ ਦੇ ਪੁੱਤਰ ਅਤੇ ਮਾਮਲੇ ਦੇ ਸ਼ਿਕਾਇਤਕਰਤਾ ਸਰਬਜੋਤ ਸਿੰਘ ਵੀ ਸੁਣਵਾਈ ਦੌਰਾਨ ਮੌਜੂਦ ਰਹੇ। ਰਾਜੇ ਵੜਿੰਗ ਨੇ ਬੂਟਾ ਸਿੰਘ ਦੇ ਰੰਗ ਰੂਪ ਪਿਛੋਕੜ ਨੂੰ ਲੈਕੇ ਵਿਵਾਦਤ ਬਿਆਨ ਦਿੱਤਾ ਸੀ ।