Home » ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਅਤੇ ਸਹੁੰ ਚੁੱਕ ਸਮਾਗਮ ਨੂੰ ਜਾਵੇ ਰੋਕਿਆ-ਭਗਵੰਤ ਮਾਨ….
Home Page News • India • India News

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਅਤੇ ਸਹੁੰ ਚੁੱਕ ਸਮਾਗਮ ਨੂੰ ਜਾਵੇ ਰੋਕਿਆ-ਭਗਵੰਤ ਮਾਨ….

Spread the news

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੀ ਰਾਇ ਦੀ ਉਡੀਕ ਕੀਤੇ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ‘ਤੇ ਗੰਭੀਰ ਇਤਰਾਜ਼ ਜਤਾਉਂਦਿਆਂ ਕੈਬਨਿਟ ਨੇ ਮਤਾ ਪਾਸ ਕੀਤਾ ਕਿ ਜਦੋਂ ਤੱਕ ਪੰਜਾਬ ਦੀ ਰਾਇ ਨਹੀਂ ਲੈ ਲਈ ਜਾਂਦੀ ਅਤੇ ਉਨ੍ਹਾਂ ‘ਤੇ ਯੋਗ ਵਿਚਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਨਿਯੁਕਤੀ ਅਤੇ ਸਹੁੰ ਚੁੱਕਣ ਦੀ ਪ੍ਰਕਿਰਿਆ ਨੂੰ ਰੋਕਿਆ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਅਧਿਕਾਰਾਂ ‘ਤੇ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਅਤੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਵਿਰੁੱਧ ਸਰਬਸੰਮਤੀ ਨਾਲ ਅਹਿਮ ਮਤਾ ਪਾਸ ਕੀਤਾ ਹੈ। ਸੂਬਾ ਸਰਕਾਰ ਦੀ ਸਹਿਮਤੀ ਲਏ ਬਿਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਕਰਨਾ ਨਿਰਧਾਰਤ ਪ੍ਰਕਿਰਿਆ (ਮੈਮੋਰੰਡਮ ਆਫ਼ ਪ੍ਰੋਸੀਜ਼ਰ) ਅਤੇ ਸੰਵਿਧਾਨਕ ਨਿਯਮਾਂ ਦੀ ਸਿੱਧੀ ਉਲੰਘਣਾ ਹੈ।

5 ਸਤੰਬਰ 2026 ਦੇ ਤਾਜ਼ਾ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਪੰਜਾਬ ਕੈਬਨਿਟ ਨੇ ਕਿਹਾ, “ਕਾਨੂੰਨ ਅਤੇ ਨਿਆਂ ਮੰਤਰਾਲੇ, ਭਾਰਤ ਸਰਕਾਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦਾ ਹੁਕਮ ਪਾਸ ਕੀਤਾ ਹੈ। ਇਹ ਨਿਯੁਕਤੀ ਸੂਬਾ ਸਰਕਾਰ ਦੀ ਸਹਿਮਤੀ ਲਏ ਬਿਨਾਂ ਕੀਤੀ ਗਈ ਹੈ, ਜਿਸ ਨਾਲ ਸਾਰੇ ਸੰਵਿਧਾਨਕ ਨਿਯਮਾਂ ਅਤੇ ਤੈਅ ਪ੍ਰਕਿਰਿਆਵਾਂ ਨੂੰ ਦਰਕਿਨਾਰ ਕੀਤਾ ਗਿਆ ਹੈ।