Home » ਪੱਛਮੀ ਆਕਲੈਂਡ ‘ਚ ਕਾਰ ਦੀ ਫੇਟ ਵੱਜਣ ਕਾਰਨ ਜ਼ਖਮੀ ਹੋਏ ਸਾਈਕਲ ਚਾਲਕ ਦੀ ਇਲਾਜ ਦੌਰਾਨ ਹੋਈ ਮੌਤ….
Home Page News New Zealand Local News NewZealand

ਪੱਛਮੀ ਆਕਲੈਂਡ ‘ਚ ਕਾਰ ਦੀ ਫੇਟ ਵੱਜਣ ਕਾਰਨ ਜ਼ਖਮੀ ਹੋਏ ਸਾਈਕਲ ਚਾਲਕ ਦੀ ਇਲਾਜ ਦੌਰਾਨ ਹੋਈ ਮੌਤ….

Spread the news


ਆਕਲੈਂਡ(ਬਲਜਿੰਦਰ ਰੰਧਾਵਾ) ਆਕਲੈਂਡ ਦੇ ਐਵੋਨਡੇਲ ਵਿੱਚ ਇੱਕ ਕਾਰ ਅਤੇ ਸਾਈਕਲ ਦੀ ਟੱਕਰ ਵਿੱਚ ਗੰਭੀਰ ਸੱਟਾਂ ਲੱਗਣ ਤੋਂ ਤਿੰਨ ਦਿਨ ਬਾਅਦ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ।
ਪੁਲਿਸ ਨੇ ਅੱਜ ਪੁਸ਼ਟੀ ਕੀਤੀ ਕਿ ਪਿਛਲੇ ਬੁੱਧਵਾਰ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਇੱਕ ਸਾਈਕਲ ਸਵਾਰ ਦੀ ਹਫਤੇ ਦੇ ਅੰਤ ਵਿੱਚ ਆਪਣੀਆਂ ਸੱਟਾਂ ਦੀ ਤਾਬ ਨਾ ਝੱਲਦਿਆਂ ਮੌਤ ਹੋ ਗਈਐਮਰਜੈਂਸੀ ਸੇਵਾਵਾਂ ਨੂੰ ਸ਼ਾਮ 4 ਵਜੇ ਤੋਂ ਠੀਕ ਪਹਿਲਾਂ ਰੋਜ਼ਬੈਂਕ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ।ਹਾਦਸੇ ਦੇ ਕਾਰਨਾਂ ਦੀ ਪੁੱਛਗਿੱਛ ਜਾਰੀ ਹੈ। ਹਾਟੋ ਹੋਨ ਸੇਂਟ ਜੌਨ ਨੇ ਕਿਹਾ ਕਿ ਇੱਕ ਮਰੀਜ਼ ਦਾ ਇਲਾਜ ਮੌਕੇ ‘ਤੇ ਕੀਤਾ ਗਿਆ ਸੀ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ ਸੀ।