ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਨੂੰਨ ਦੇ ਮਸਲੇ ‘ਤੇ ਵਿਚਾਰ ਕਰਨ ਅਤੇ ਸਾਰੀਆਂ ਧਿਰਾਂ ਨਾਲ ਤਾਲਮੇਲ ਬਣਾਉਣ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ‘ਚ ਧਾਰਮਿਕ ਅਤੇ ਕਾਨੂੰਨੀ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ‘ਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਇਲਾਵਾ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਧੁੰਮਾਂ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲੇ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਪੀ. ਪੀ. ਐੱਸ. ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਲਾਅ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਉਕਤ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਰਾਬਤਾ ਕਾਇਮ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਇਹ ਕਮੇਟੀ ਬੇਅਦਬੀ ਕਾਨੂੰਨ ਦੇ ਸਾਰੇ ਪਹਿਲੂਆਂ ‘ਤੇ ਵਿਚਾਰ ਕਰੇਗੀ ਅਤੇ ਸਰਕਾਰ ਨੂੰ ਆਪਣੀ ਰਿਪੋਰਟ ਸੌਂਪੇਗੀ ਤਾਂ ਜੋ ਇਸ ਸੰਵੇਦਨਸ਼ੀਲ ਮੁੱਦੇ ‘ਤੇ ਸਰਬਸੰਮਤੀ ਬਣਾਈ ਜਾ ਸਕੇ।
ਬੇਅਦਬੀ ਕਾਨੂੰਨ ”ਤੇ ਵਿਚਾਰ ਲਈ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ….
3 days ago
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,327
- India5,358
- India Entertainment130
- India News3,381
- India Sports229
- KHABAR TE NAZAR3
- LIFE66
- Movies48
- Music84
- New Zealand Local News3,289
- NewZealand3,618
- Punjabi Articules7
- Religion1,162
- Sports227
- Sports221
- Technology32
- Travel55
- Uncategorized65
- World2,483
- World News2,054
- World Sports214













Add Comment