ਆਕਲੈਂਡ(ਰੰਧਾਵਾ) ਨਿਊਜ਼ੀਲੈਂਡ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਕੁਝ ਹਿੱਸਿਆਂ ਵਿੱਚ ਪੈਟਰੋਲ ਦੀ ਕੀਮਤ $3.50 ਪ੍ਰਤੀ ਲੀਟਰ ਦੇ ਕਰੀਬ ਪਹੁੰਚ ਗਈਆਂ ਹਨ।ਜਿਸ ਨਾਲ ਵਾਹਨ ਚਾਲਕਾਂ ਅਤੇ ਪਰਿਵਾਰਾਂ ਦੇ ਖਰਚਿਆਂ ‘ਤੇ ਵਾਧੂ ਦਬਾਅ ਪੈ ਰਿਹਾ ਹੈ।
ਤੇਲ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਸਿਰਫ਼ ਵਾਹਨ ਚਾਲਕਾਂ ਤੱਕ ਸੀਮਿਤ ਨਹੀਂ ਰਹਿੰਦਾ, ਸਗੋਂ ਟਰਾਂਸਪੋਰਟ, ਡਿਲਿਵਰੀ ਅਤੇ ਰੋਜ਼ਾਨਾ ਦੀਆਂ ਵਸਤੂਆਂ ਦੀਆਂ ਕੀਮਤਾਂ ‘ਤੇ ਵੀ ਪੈ ਸਕਦਾ ਹੈ।
ਲਗਾਤਾਰ ਵਧ ਰਹੀਆਂ ਫਿਊਲ ਕੀਮਤਾਂ ਕਾਰਨ ਨਿਊਜ਼ੀਲੈਂਡ ਵਿੱਚ Cost of Living ਨੂੰ ਲੈ ਕੇ ਚਿੰਤਾਵਾਂ ਹੋਰ ਵਧ ਰਹੀਆਂ ਹਨ।













