Home » ਗੋਲਡ ਮੈਡਲ ਜਿੱਤਣ ਵਾਲੀ ਹਰਮਨਪ੍ਰੀਤ ਕੌਰ ਨੂੰ ਇੱਕ ਕਰੋੜ ਦੇਵੇਗੀ ਪੰਜਾਬ ਸਰਕਾਰ….
Home Page News • India • India News • Sports • Sports • World

ਗੋਲਡ ਮੈਡਲ ਜਿੱਤਣ ਵਾਲੀ ਹਰਮਨਪ੍ਰੀਤ ਕੌਰ ਨੂੰ ਇੱਕ ਕਰੋੜ ਦੇਵੇਗੀ ਪੰਜਾਬ ਸਰਕਾਰ….

Spread the news


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਟੀਮ ਦੀ ਕਪਤਾਨੀ ਕਰਨ ਵਾਲੀ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਵਿਸ਼ੇਸ਼ ਖੁਸ਼ੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਸਨੂੰ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪੰਜਾਬ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ‘ਤੇ ਮਾਣ ਹੈ, ਜੋ ਟੀਮ ਦੀ ਕਪਤਾਨੀ ਕਰ ਰਹੀ ਹੈ। ਉਨ੍ਹਾਂ ਹਰਮਨਪ੍ਰੀਤ ਕੌਰ ਅਤੇ ਪੂਰੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ।ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ, ਸੋਨ ਤਗਮਾ ਜੇਤੂ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਰਕਾਰ ਦੀ ਨੀਤੀ ਦਾ ਹਿੱਸਾ ਹੈ ਜਿਸ ਵਿੱਚ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।