Home » ਈਡੀ ਦੇ ਸਾਬਕਾ ਅਫ਼ਸਰ ਨਿਰੰਜਨ ਸਿੰਘ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ….
Home Page News • India • India News

ਈਡੀ ਦੇ ਸਾਬਕਾ ਅਫ਼ਸਰ ਨਿਰੰਜਨ ਸਿੰਘ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ….

Spread the news

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਚਾਰ ਦਿਨ ਪਹਿਲਾਂ ਸ਼ਾਮਲ ਹੋਣ ਤੋਂ ਬਾਅਦ ਈ.ਡੀ. ਦੇ ਸੇਵਾਮੁਕਤ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਨਿਰੰਜਨ ਸਿੰਘ ਫੇਸਬੁੱਕ ਉੱਤੇ ਪੋਸਟ ਪਾ ਕੇ ਦਿੱਤੀ ਹੈ। ਦੱਸਣਯੋਗ ਹੈ ਕਿ ਨਿਰੰਜਨ ਸਿੰਘ 23 ਸਤੰਬਰ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਫੇਸਬੁੱਕ ਉੱਤੇ ਲਿਖਿਆ ਹੈ ਕਿ “ਮੈਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੋਂ ਆਪਣੇ ਆਪ ਨੂੰ ਅਲੱਗ ਕਰਦਾ ਹਾਂ। ਮੈਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਆਪਣਾ ਸਮਰਥਨ ਦਿੱਤਾ ਸੀ। ਪਰ ਕੁਝ ਅਜਿਹੇ ਮੁੱਦਿਆਂ ’ਤੇ ਮੇਰੇ ਮਤਭੇਦ ਹਨ ਜੋ ਮੇਰੇ ਲਈ ਗੈਰ-ਸਮਝੌਤਾਯੋਗ ਹਨ” ।