ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੀ ਲੇਡੀ ਪੁਲਿਸ ਇੰਸਪੈਕਟਰ ਸੁਨੀਤਾ ਬਾਵਾ ਨੂੰ ਅੱਜ ਪੰਜਾਬ ਸਰਕਾਰ ਨੇ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਸਬੰਧੀ ਹੁਕਮ ਫ਼ਰੀਦਕੋਟ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਨੀਲਮਬਾਰੀ ਜਗਦਾਲੇ ਵੱਲੋਂ ਜਾਰੀ ਕੀਤੇ ਗਏ।
ਆਪਣੇ ਪੱਤਰ ਨੰਬਰ 1130-33 ਵਿੱਚ ਆਈ ਜੀ ਫ਼ਰੀਦਕੋਟ ਰੇਂਜ ਨੇ ਦੱਸਿਆ ਕਿ ਉਕਤ ਮਹਿਲਾ ਇੰਸਪੈਕਟਰ ਸੁਨੀਤਾ ਬਾਵਾ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਨ ਤੋਂ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇੱਥੇ ਦੱਸਣਯੋਗ ਹੈ ਕਿ ਉਕਤ ਲੇਡੀ ਇੰਸਪੈਕਟਰ ਥਾਣਾ ਕੋਟ ਇਸੇ ਖਾਂ ਵਿਖੇ ਤਾਇਨਾਤ ਸੀ ਅਤੇ 26 ਸਤੰਬਰ ਦੀ ਦੇਰ ਸ਼ਾਮ ਉਸ ਨੂੰ ਵਿਜੀਲੈਂਸ ਬਿਊਰੋ ਵੱਲੋਂ ਆਪਣੇ ਗੰਨਮੈਨ ਹੋਮਗਾਰਡ ਦੇ ਜਵਾਨ ਸਮੇਤ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।














Add Comment