Home » ਪਾਪਾਟੋਏਟੋਏ ਦੇ ਇੱਕ ਘਰ ਵਿੱਚੋਂ ਮਿਲੀਆਂ ਤਿੰਨ ਲੋਕਾਂ ਦੀਆਂ ਲਾਸ਼ਾਂ,ਇਲਾਕੇ ਵਿੱਚ ਸਹਿਮ ਦਾ ਮਾਹੌਲ…
Home Page News • New Zealand Local News • NewZealand

ਪਾਪਾਟੋਏਟੋਏ ਦੇ ਇੱਕ ਘਰ ਵਿੱਚੋਂ ਮਿਲੀਆਂ ਤਿੰਨ ਲੋਕਾਂ ਦੀਆਂ ਲਾਸ਼ਾਂ,ਇਲਾਕੇ ਵਿੱਚ ਸਹਿਮ ਦਾ ਮਾਹੌਲ…

Spread the news

ਆਕਲੈਂਡ(ਰੰਧਾਵਾ)ਦੱਖਣੀ ਆਕਲੈਂਡ ਦੇ ਪਾਪਾਟੋਏਟੋਏ ਵਿੱਚ ਕੈਂਬ੍ਰਿਜ ਟੈਰਸ ਸਥਿਤ ਇੱਕ ਘਰ ਵਿੱਚੋਂ ਤਿੰਨ ਲੋਕ ਮ੍ਰਿਤਕ ਮਿਲੇ ਹਨ। ਪੁਲਿਸ ਨੂੰ ਬੀਤੇ ਕੱਲ੍ਹ ਸ਼ਾਮ ਕਰੀਬ 6:40 ਵਜੇ ਇੱਕ ਵਿਅਕਤੀ ਦੀ ਮੌਤ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚਣ ਮਗਰੋਂ ਘਰ ਅੰਦਰ ਦੋ ਹੋਰ ਲੋਕ ਵੀ ਮ੍ਰਿਤਕ ਮਿਲੇ।ਪੁਲਿਸ ਮੁਤਾਬਕ ਜਾਂਚ ਅਜੇ ਸ਼ੁਰੂਆਤੀ ਪੜਾਅ ਵਿੱਚ ਹੈ ਅਤੇ ਇਸ ਘਟਨਾ ਦੇ ਸਬੰਧ ਵਿੱਚ ਫਿਲਹਾਲ ਕਿਸੇ ਹੋਰ ਵਿਅਕਤੀ ਦੀ ਭਾਲ ਨਹੀਂ ਕੀਤੀ ਜਾ ਰਹੀ। ਆਮ ਲੋਕਾਂ ਲਈ ਕੋਈ ਖ਼ਤਰਾ ਹੋਣ ਦਾ ਵੀ ਖ਼ਦਸ਼ਾ ਨਹੀਂ ਹੈ।ਮੌਤਾਂ ਦੇ ਕਾਰਨਾਂ ਅਤੇ ਹਾਲਾਤ ਦਾ ਪਤਾ ਲਗਾਉਣ ਲਈ ਘਟਨਾ ਸਥਾਨ ਦੀ ਜਾਂਚ ਜਾਰੀ ਹੈ।ਇਸ ਘਟਨਾ ਤੋਂ ਬਾਅਦ ਇਲਾਕੇ ਨਿਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ।