ਅੱਜ ਦੇਰ ਸ਼ਾਮ ਅਜਨਾਲਾ ਨੇੜਲੇ ਪਿੰਡ ਜਗਦੇਵ ਖੁਰਦ ਨੇੜੇ ਰੇਲਵੇ ਪੁਲਿਸ ਵਿੱਚ ਤਾਇਨਾਤ ਇਕ ਪੁਲਿਸ ਮੁਲਾਜ਼ਮ ‘ਤੇ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਚਲਾ ਦਿੱਤੀ, ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਹੋਏ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ।ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਉਕਤ ਪੁਲਿਸ ਕਰਮਚਾਰੀ ਸੁਖਚੈਨ ਸਿੰਘ ਵਾਸੀ ਪਿੰਡ ਜਗਦੇਵ ਖੁਰਦ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਰੇਲਵੇ ਪੁਲਿਸ ਵਿੱਚ ਤਾਇਨਾਤ ਹੈ ਅਤੇ ਉਹ ਆਪਣੀ ਡਿਊਟੀ ਖ਼ਤਮ ਕਰਕੇ ਅੰਮ੍ਰਿਤਸਰ ਤੋਂ ਆਪਣੇ ਪਿੰਡ ਜਗਦੇਵ ਖੁਰਦ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਆਪਣੇ ਪਿੰਡ ਦੇ ਨੇੜੇ ਪੁੱਜਾ ਤਾਂ ਪਿੱਛੋਂ ਮੋਟਰਸਾਈਕਲ ‘ਤੇ ਆਏ 3 ਅਣਪਛਾਤੇ ਵਿਅਕਤੀਆਂ ਨੇ ਉਸ ਉੱਪਰ ਗੋਲੀ ਚਲਾ ਦਿੱਤੀ, ਜੋ ਉਸਦੀ ਬਾਂਹ ਦੇ ਵਿਚੋਂ ਆਰ-ਪਾਰ ਹੋ ਗਈ।ਉਨ੍ਹਾਂ ਦੱਸਿਆ ਉਸਦਾ ਕਿਸੇ ਨਾਲ ਵੀ ਵੈਰ ਵਿਰੋਧ ਨਹੀਂ ਹੈ ਪਰ ਮੇਰੇ ਭਰਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਨੂੰ ਸ਼ੱਕ ਹੈ ਕਿ ਉਸਦੀ ਭਰਜਾਈ ਵਲੋਂ ਅੱਜ ਉਸ ਉੱਪਰ ਗੋਲੀ ਚਲਵਾਈ ਗਈ ਹੈ। ਉਧਰ, ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅਜਨਾਲਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਅਜਨਾਲਾ ”ਚ ਡਿਊਟੀ ਤੋਂ ਘਰ ਪਰਤ ਰਹੇ ਰੇਲਵੇ ਪੁਲਿਸ ਜਵਾਨ ”ਤੇ ਹੋਈ ਫਾਇਰਿੰਗ…
2 months ago
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment151
- Entertainment169
- Fashion22
- Food & Drinks77
- Health348
- Home Page News9,570
- India5,454
- India Entertainment130
- India News3,433
- India Sports232
- KHABAR TE NAZAR3
- LIFE66
- Movies48
- Music84
- New Zealand Local News3,421
- NewZealand3,761
- Punjabi Articules7
- Religion1,168
- Sports233
- Sports227
- Technology32
- Travel55
- Uncategorized71
- World2,550
- World News2,101
- World Sports220












