ਆਕਲੈਂਡ(ਰੰਧਾਵਾ)ਬੀਤੀ ਰਾਤ ਇੱਕ ਵਿਅਕਤੀ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਕ੍ਰਾਈਸਟਚਰਚ ਹਸਪਤਾਲ ਪਹੁੰਚਣ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਤ 1:55 ਵਜੇ ਸੂਚਨਾ ਮਿਲੀ ਸੀ ਕਿ “ਕੋਈ ਵਿਅਕਤੀ ਅਜਿਹੀਆਂ ਸੱਟਾਂ ਨਾਲ ਹਸਪਤਾਲ ਪਹੁੰਚਿਆ ਹੈ ਜੋ ਗੋਲੀ ਲੱਗਣ ਨਾਲ ਹੋਈਆਂ ਜਾਪਦੀਆਂ ਹਨ”।
ਪੁਲਿਸ ਦੇ ਬੁਲਾਰੇ ਨੇ ਦੱਸਿਆ, “ਉਸ ਵਿਅਕਤੀ ਨੂੰ ਡਾਕਟਰੀ ਇਲਾਜ ਦਿੱਤਾ ਗਿਆ ਹੈ ਅਤੇ ਹੁਣ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸੱਟ ਲੱਗਣ ਦੇ ਕਾਰਨਾਂ ਅਤੇ ਹਾਲਾਤਾਂ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ।
ਗੋਲੀ ਦੇ ਜ਼ਖ਼ਮਾਂ ਨਾਲ ਵਿਅਕਤੀ ਪਹੁੰਚਿਆ ਕ੍ਰਾਈਸਟਚਰਚ ਹਸਪਤਾਲ,ਪੁਲਿਸ ਵੱਲੋਂ ਜਾਂਚ ਜਾਰੀ…












