Home » ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋ.ਲ਼ੀਆਂ ਮਾਰ ਕੇ ਕ.ਤਲ….
Home Page News • India • India News

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋ.ਲ਼ੀਆਂ ਮਾਰ ਕੇ ਕ.ਤਲ….

Spread the news

ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਅਸ਼ਵਨੀ ਕੁਮਾਰ ਤੂਤ ਦਾ ਗੋ.ਲੀਆਂ ਮਾਰ ਕੇ ਕ.ਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਤੂਤ ਦੇ ਸਰਪੰਚ ਅਸ਼ਵਨੀ ਕੁਮਾਰ ਇਨੋਵਾ ਗੱਡੀ ਵਿਚ ਸਵਾਰ ਹੋ ਕੇ ਜਾ ਰਹੇ ਸਨ, ਇਸ ਦੌਰਾਨ ਅੱਡੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇਨੋਵਾ ਗੱਡੀ ਵਿਚ ਬੈਠੇ ਸਰਪੰਚ ਉਪਰ ਅੰਨ੍ਹੇਵਾਹ ਗੋ.ਲੀਆਂ ਚਲਾ ਦਿੱਤੀਆਂ। ਗੋ. ਲੀਆਂ ਲੱਗਣ ਕਾਰਣ ਅਸ਼ਵਨੀ ਕੁਮਾਰ ਅਤੇ ਉਨ੍ਹਾਂ ਦਾ ਡਰਾਈਵਰ ਚਮਕੌਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਪੱਟੀ ਦੇ ਇਕ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਸਰਪੰਚ ਅਸ਼ਵਨੀ ਕੁਮਾਰ ਦੀ ਮੌਤ ਹੋ ਗਈ ਜਦਕਿ ਡਰਾਈਵਰ ਚਮਕੌਰ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੌਕੇ “ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਇਲਾਕੇ ਵਿਚ ਅਲਰਟ ਜਾਰੀ ਕੀਤਾ ਗਿਆ ਹੈ।