Home » ਮਾਣਹਾਨੀ ਮਾਮਲੇ ’ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੋਸ਼ੀ ਕਰਾਰ….
Home Page News • India • India News

ਮਾਣਹਾਨੀ ਮਾਮਲੇ ’ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੋਸ਼ੀ ਕਰਾਰ….

Spread the news


ਪਟਿਆਲਾ ਦੀ ਮੁੱਖ ਨਿਆਂਇਕ ਮੈਜਿਸਟ੍ਰੇਟ ਏਕਤਾ ਸਹੋਤਾ ਦੀ ਅਦਾਲਤ ਵੱਲੋਂ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਅਹਿਮ ਫ਼ੈਸਲਾ ਸੁਣਾਉਂਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੰਦਿਆਂ ਇੱਕ ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ ਗਈ ਹੈ।ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਸਾਲ 2018 ਵਿੱਚ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦਾਇਰ ਕੀਤੀ ਗਈ ਸ਼ਿਕਾਇਤ ਨਾਲ ਸਬੰਧਤ ਹੈ। ਬ੍ਰਹਮ ਮਹਿੰਦਰਾ ਨੇ ਦੋਸ਼ ਲਾਇਆ ਸੀ ਕਿ ਬੈਂਸ ਵੱਲੋਂ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੇ ਮਕਸਦ ਨਾਲ ਬੇਬੁਨਿਆਦ ਅਤੇ ਝੂਠੇ ਦੋਸ਼ ਲਗਾਏ ਗਏ ਸਨ।ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਪੇਸ਼ ਕੀਤੇ ਗਏ ਸਬੂਤਾਂ ਨੂੰ ਵਿਚਾਰਨ ਤੋਂ ਬਾਅਦ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਭਾਰਤੀ ਦੰਡਾਵਲੀ (IPC) ਦੀ ਧਾਰਾ 500 ਤਹਿਤ ਦੋਸ਼ੀ ਠਹਿਰਾਇਆ। ਅਦਾਲਤ ਨੇ ਸਾਰੇ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।