Home » ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਅਮਿਤ ਸ਼ਾਹ ਵੱਲੋਂ ਮੁਲਾਕਾਤ….
Home Page News • India • India News

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਅਮਿਤ ਸ਼ਾਹ ਵੱਲੋਂ ਮੁਲਾਕਾਤ….

Spread the news

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਸਾਡੇ ਨਾਲ ਦੁੱਖ ਵੰਡਾਉਣ ਆਏ ਸੀ। ਅਸੀਂ ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਪੁੱਤ ਦਾ ਇਨਸਾਫ ਦਿਵਾਓ। ਇਸ ‘ਤੇ ਗ੍ਰਹਿ ਮੰਤਰੀ ਨੇ ਸਾਨੂੰ ਭਰੋਸਾ ਦਿੱਤਾ ਕਿ ਉਹ ਸਾਨੂੰ ਇਨਸਾਫ ਦਿਵਾਉਣਗੇ। ਭੀਮ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਨਾਲ ਨਾਲ ਸਾਡੀ ਜ਼ਿਆਦਾ ਗੱਲ ਨਹੀਂ ਹੋਈ ਪਰ ਉਨ੍ਹਾਂ ਇਹ ਜ਼ਰੂਰ ਕਿਹਾ ਕਿ ਤੁਸੀਂ ਉਡੀਕ ਕਰੋ ਪੂਰਾ ਇਨਸਾਫ ਹੋਵੇਗਾ। ਪਰਵਿੰਦਰ ਦੇ ਪਿਤਾ ਨੇ ਕਿਹਾ ਕਿ ਜਦੋਂ ਤੱਕ ਸਾਨੂੰ ਇਨਸਾਫ ਨਹੀਂ ਮਿਲਦਾ, ਅਸੀਂ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਕਰਨ ਲਈ ਤਿਆਰ ਹਾਂ ਪਰ ਜੇਕਰ ਕੋਈ ਗਲਤ ਗੱਲ ਕਰੇਗਾ ਤਾਂ ਸਾਨੂੰ ਮਨਜ਼ੂਰ ਨਹੀਂ ਹੋਵੇਗੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਵਿੰਦਰ ਸਿੰਘ ਝੋਟੇ ਦੇ ਕ.ਤਲ ਦੀ ਜਾਂਚ ਸੀਬੀਆਈ ਹਵਾਲੇ ਕਰ ਦਿੱਤੀ ਗਈ ਹੈ।