Home » ਪੰਜਾਬ ਦੀ ਜੇਲ੍ਹ ‘ਚ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਹੋਈ ਮੌਤ….
Home Page News • India • India News

ਪੰਜਾਬ ਦੀ ਜੇਲ੍ਹ ‘ਚ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਹੋਈ ਮੌਤ….

Spread the news

ਪੰਜਾਬ ਦੇ ਸ਼ਹਿਰ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਨਾਮੀ ਗੈਂਗਸਟਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਗੈਂਗਸਟਰ ਦੀ ਪਛਾਣ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਵਜੋਂ ਹੋਈ ਹੈ। ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ‘ਚ ਰੱਖਵਾ ਦਿੱਤਾ ਗਿਆ।ਸਿਵਲ ਹਸਪਤਾਲ ਦੇ ਡਾਕਟਰ ਮੁਤਾਬਕ ਜਦੋਂ ਭੁਵਨੇਸ਼ ਚੋਪੜਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਹ ਪਹਿਲਾਂ ਹੀ ਦਮ ਤੋੜ ਚੁੱਕਾ ਸੀ। ਫਿਲਹਾਲ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੋਸਟਮਾਰਟਮ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ। ਦੱਸਣਯੋਗ ਹੈ ਕਿ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਭੁਵਨੇਸ਼ ਚੋਪੜਾ ਨੂੰ ਮੱਧ ਏਸ਼ੀਆ ਦੇ ਇਕ ਦੇਸ਼ ਤੋਂ ਡਿਪੋਰਟ ਕਰਵਾ ਕੇ 12 ਮਾਰਚ 2026 ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਖ਼ਿਲਾਫ਼ ਫਿਰੋਜ਼ਪੁਰ, ਫਾਜ਼ਿਲਕਾ ਅਤੇ ਪਟਿਆਲਾ ਜ਼ਿਲ੍ਹਿਆਂ ‘ਚ ਕਈ ਮਾਮਲੇ ਦਰਜ ਸਨ।