Home » ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4 ਦਿਨ ਦੇ ਪੁਲਿਸ ਰਿਮਾਂਡ ”ਤੇ
Home Page News • India • India News

ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4 ਦਿਨ ਦੇ ਪੁਲਿਸ ਰਿਮਾਂਡ ”ਤੇ

Spread the news

ਮਾਨਸਾ ਵਿਚ ਦਲਜੀਤ ਸਿੰਘ ਦੀ ਲਾਸ਼ ਨੂੰ ਲੈ ਕੇ ਹੋਏ ਵਿਵਾਦ ਮਾਮਲੇ ‘ਚ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕਰ ਕੇ 10 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਅਦਾਲਤ ਨੇ ਸੁਣਵਾਈ ਮਗਰੋਂ ਉਨ੍ਹਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਚੱਲ ਰਹੇ ਧਰਨੇ ‘ਤੇ ਜਾ ਰਹੇ ਨੌਜਵਾਨ ਦੀ ਸ਼ੱਕੀ ਮੌਤ ਮਗਰੋਂ ਭਾਰੀ ਹੰਗਾਮਾ ਹੋ ਗਿਆ ਸੀ। ਇਸ ਦੌਰਾਨ ਪੁਲਿਸ ਨੇ ਲੱਖਾ ਸਿਧਾਣਾ, ਮੋਹਨਜੀਤ ਸ਼ੇਰੋਂ ਸਣੇ ਕਈ ਲੋਕਾਂ ਨੂੰ ਹਿਰਾਸਤ ਵਿਚ ਲਿਆ ਸੀ। ਇਸ ਮਗਰੋਂ ਕਈ ਲੋਕਾਂ ਨੂੰ ਛੱਡ ਦਿੱਤਾ ਗਿਆ। ਮਾਨਸਾ ਪੁਲਿਸ ਵੱਲੋਂ ਇਸ ਮਾਮਲੇ ਵਿਚ ਕੁੱਲ 40 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿਚ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਸਮੇਤ 14 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਸੀ।FIR ਵਿਚ ਮੋਹਨਜੀਤ ਸਿੰਘ ਸ਼ੇਰੋਂ, ਲੱਖਾ ਸਿੰਘ ਸਿਧਾਣਾ, ਭਾਨਾ ਸਿੱਧੂ, ਮੱਖਣ ਸਿੰਘ / ਦਰਸ਼ਨ ਸਿੰਘ, ਪਰਮਜੀਤ ਸਿੰਘ / ਠਾਕੁਰ ਸਿੰਘ, ਪਰਮਜੀਤ ਸਿੰਘ, ਸੁੱਖਾ ਸਿੰਘ, ਗੁਰਕੀਰਤਨ ਸਿੰਘ, ਗੁਰਤੇਜ਼ ਸਿੰਘ, ਅਵਤਾਰ ਸਿੰਘ, ਆਕਾਸ਼ਦੀਪ ਸਿੰਘ, ਹਰਬੰਸ ਸਿੰਘ, ਗੁਰਵੀਰ ਸਿੰਘ, ਗੁਰਗਗਨ ਸਿੰਘ ਉਰਫ ਗੁਰੀ ਆਦਿ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਕਈ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਵੀ ਪਰਚਾ ਦਰਜ ਹੈ। ਪੁਲਿਸ ਨੇ ਕਿਹਾ ਕੀ ਵਿਵਾਦ ਦੌਰਾਨ ਪੁਲਿਸ ਦੇ ਕਈ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। FIR ਵਿਚ ਮੁਲਜ਼ਮਾਂ ‘ਤੇ ਇਰਾਦਾ ਕਤਲ ਅਤੇ ਹੋਰ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਕੀਤਾ ਦਰਜ ਕੀਤਾ ਗਿਆ ਹੈ।

About the author

dailykhabar

Add Comment

Click here to post a comment