Home » ਅਜੇ 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋ ਪੰਜਾਬ ਗਈ ਔਰਤ ਦਾ ਕ.ਤਲ
Home Page News • India • India News • NewZealand • World

ਅਜੇ 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋ ਪੰਜਾਬ ਗਈ ਔਰਤ ਦਾ ਕ.ਤਲ

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ਵਿਚ ਇਕ NRI ਔਰਤ ਦਾ ਚਾਕੂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਲੋਕਲ ਮੀਡੀਆ ਮੁਤਾਬਕ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ, ਜੋ ਮਹਿਜ਼ 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ। ਔਰਤ ਦੀ ਲਾਸ਼ ਘਰ ਦੇ ਕਮਰੇ ਵਿਚ ਖੂਨ ਨਾਲ ਲਥਪਥ ਹਾਲਤ ਵਿਚ ਮਿਲੀ ਹੈ। ਉਸ ਦੇ ਸਰੀਰ ‘ਤੇ ਚਾਕੂ ਦੇ ਕਈ ਵਾਰਾਂ ਦੇ ਨਿਸ਼ਾਨ ਸਨ।ਜਾਣਕਾਰੀ ਮੁਤਾਬਕ ਘਟਨਾ ਤੋਂ ਬਾਅਦ ਔਰਤ ਨੂੰ ਇਲਾਜ ਲਈ ਸਥਾਨਕ ਦੀਪ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਵਾਰਦਾਤ ਨੂੰ ਲੈ ਕੇ ਔਰਤ ਦੇ ਪਤੀ ਰਵਿੰਦਰ ਸਿੰਘ ‘ਤੇ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਅਜੇ ਤੱਕ ਕ.ਤਲ ਦੇ ਪਿੱਛੇ ਦੀ ਵਜ੍ਹਾ ਸਪੱਸ਼ਟ ਨਹੀਂ ਹੋ ਸਕੀ ਅਤੇ ਪੁਲਿਸ ਨੇ ਇਸ ਸਬੰਧ ਵਿਚ ਕੋਈ ਅੰਤਿਮ ਸਿੱਟਾ ਨਹੀਂ ਕੱਢਿਆ ਹੈ।