ਹਰਿਆਣਾ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ, ਜੋ ਟੋਰਾਂਟੋ ਦੇ ਡਾਊਨਟਾਊਨ ਇਲਾਕੇ ਵਿੱਚ ਫੂਡ ਡਿਲੀਵਰੀ ਡਰਾਈਵਰ ਵਜੋਂ ਕੰਮ ਕਰਦੇ ਸਨ, ਦਾ ਦੇਹਾਂਤ ਹੋ ਗਿਆ ਹੈ। ਮਿਹਨਤੀ ਅਤੇ ਨਿਮਰ ਸੁਭਾਅ ਦੇ ਇਨਸਾਨ ਵਜੋਂ ਜਾਣੇ ਜਾਂਦੇ ਪ੍ਰਦੀਪ ਭਾਰਤ ਵਿੱਚ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਰਹੇ ਸਨ। ਕੰਮ ਦੀਆਂ ਰੁਝੇਵਿਆਂ ਕਾਰਨ ਉਹ ਪਿਛਲੇ ਚਾਰ ਸਾਲਾਂ ਤੋਂ ਆਪਣੇ ਮਾਤਾ-ਪਿਤਾ ਨੂੰ ਮਿਲਣ ਨਹੀਂ ਜਾ ਸਕੇ ਸਨ। ਹੁਣ ਪਰਿਵਾਰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਘਰ ਵਾਪਸ ਲਿਜਾਣ ਦੀਆਂ ਤਿਆਰੀਆਂ ਕਰ ਰਿਹਾ ਹੈ।
ਕੈਨੇਡਾ ‘ਚ ਹਰਿਆਣਾ ਨਾਲ ਸਬੰਧਿਤ ਨੌਜਵਾਨ ਦੀ ਹੋਈ ਮੌਤ…













Add Comment