Home » ਅਮਰੀਕਾ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ 24 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌਤ….
Home Page News • India • India News • World

ਅਮਰੀਕਾ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ 24 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌਤ….

Spread the news

ਅਮਰੀਕਾ ‘ਚ ਵਾਪਰੇ ਇੱਕ ਸੜਕ ਹਾਦਸੇ ਵਿੱਚ 24 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।ਦੇਵੀਗੜ੍ਹ ਨੇੜੇ ਪਿੰਡ ਮਲਕਪੁਰ ਕੰਬੋਆਂ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਦੇ ਨੌਜਵਾਨ ਪੁੱਤਰ ਕਰਨਵੀਰ ਸਿੰਘ ਜੋ ਕਿ ਉਥੇ ਟਰਾਲਾ ਚਲਾਉਂਦਾ ਸੀ, 26 ਅਕਤੂਬਰ 2026 ਨੂੰ ਜਦੋਂ ਉਹ ਨਿਊਜਰਸੀ ਤੋਂ ਫਰੀਜਨੌ ਸ਼ਹਿਰ ਨੂੰ ਆਪਣੇ ਘਰ ਪਰਤ ਰਿਹਾ ਸੀ ਤਾਂ ਉਸ ਦਾ ਟਰਾਲਾ ਅਚਾਨਕ ਬੇਕਾਬੂ ਹੋ ਕੇ ਪਲਟ ਗਿਆ, ਜਿਸ ਕਾਰਨ ਕਰਨਵੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਇਸ ਮੰਦਭਾਗੀ ਖਬਰ ਦੇ ਮਿਲਦਿਆਂ ਹੀ ਕਰਨਵੀਰ ਸਿੰਘ ਦੇ ਘਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਕਰਨਵੀਰ ਸਿੰਘ 4 ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ ਅਤੇ ਪੱਕਾ ਵੀ ਹੋ ਗਿਆ ਸੀ। ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਉਸ ਦੇ ਬੇਟੇ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਨਿਊਯਾਰਕ ਭੇਜ ਦਿੱਤੀ ਗਈ ਹੈ। ਕਰਨਵੀਰ ਸਿੰਘ ਦੇ ਮਾਪਿਆਂ ਨੇ ਭਾਰਤ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।

About the author

dailykhabar

Add Comment

Click here to post a comment