ਅਮਰੀਕਾ ਦੀ ਇੱਕ ਜ਼ਿਲ੍ਹਾ ਅਦਾਲਤ ਨੇ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਵਾਲ ਅਤੇ ਸਾਬਕਾ ਰਾਅ ਮੁਖੀ ਸਮੰਤ ਗੋਇਲ ਨੂੰ ਅਦਾਲਤੀ ਸੰਮਨ ਪਹੁੰਚਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਸੰਮਨ ਦਿੱਲੀ ਦੀਆਂ ਤਿੰਨ ਜ਼ਿਲ੍ਹਾ ਅਦਾਲਤਾਂ ਰਾਹੀਂ ਭੇਜਣ ਲਈ ਕਿਹਾ ਹੈ। ਇਹ ਕਦਮ ਭਾਰਤ ਦੀ ਕੇਂਦਰੀ ਅਥਾਰਟੀ ਰਾਹੀਂ ਸੰਮਨ ਪਹੁੰਚਾਉਣ ਦੀ ਆਮ ਪ੍ਰਕਿਰਿਆ ਰੱਦ ਹੋਣ ਤੋਂ ਬਾਅਦ ਚੁੱਕਿਆ ਗਿਆ ਹੈ।
ਇਹ ਮਾਮਲਾ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਕੀਤੇ ਗਏ ਸਿਵਲ ਮੁਕੱਦਮੇ ਨਾਲ ਸਬੰਧਤ ਹੈ। ਪੰਨੂ ਨੇ ਭਾਰਤੀ ਅਧਿਕਾਰੀਆਂ ‘ਤੇ ਅਮਰੀਕਾ ਵਿੱਚ ਉਸ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਲਗਾਏ ਹਨ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਿਆਂ ਮੁਕੱਦਮੇ ਨੂੰ ‘ਮਨਘੜਤ ਅਤੇ ਬਦਨੀਅਤ ਨਾਲ ਦਾਇਰ ਕੀਤਾ ਗਿਆ’ ਕਰਾਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਸੰਮਨ ਭੇਜਣ ਦੇ ਦਿੱਤੇ ਗਏ ਹੁਕਮ ਸਿਰਫ਼ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਹਨ। ਇਸ ਦਾ ਮਤਲਬ ਇਹ ਨਹੀਂ ਹੈ ਕਿ ਅਦਾਲਤ ਨੇ ਇਨ੍ਹਾਂ ਦੋਸ਼ਾਂ ਨੂੰ ਸਹੀ ਮੰਨ ਲਿਆ ਹੈ।














Add Comment