ਚੀਨ ਅਤੇ ਰੂਸ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਨਾਲ ਕਈ ਅਹਿਮ ਕੌਮਾਂਤਰੀ ਮੁੱਦਿਆਂ ’ਤੇ ਸਹਿਮਤੀ ਬਣੀ ਹੈ। ਇਨ੍ਹਾਂ ਵਿੱਚ ਯੁਨਾਇਟੇਡ ਨੇਸਨਜ਼ (UN) ਵਿੱਚ ਸੁਧਾਰ, ਵਿਸ਼ਵ ਪੱਧਰ ’ਤੇ ਤੇਲ ਦੀ ਸਪਲਾਈ ਵਧਾਉਣਾ ਅਤੇ ਪ੍ਰਮਾਣੂ ਹਥਿਆਰਾਂ ਦੇ ਖ਼ਤਰੇ ਨੂੰ ਘਟਾਉਣ ਲਈ ਗੱਲਬਾਤ ਸ਼ਾਮਲ ਹੈ। ਤਿੰਨਾਂ ਦੇਸ਼ਾਂ ਵਿਚਾਲੇ ਹੋਈ ਗੱਲਬਾਤ ਵਿੱਚ UN ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਊਰਜਾ ਸੁਰੱਖਿਆ ਮਜ਼ਬੂਤ ਕਰਨ ਅਤੇ ਪ੍ਰਮਾਣੂ ਹਥਿਆਰਾਂ ਦੇ ਫੈਲਾਅ ਨੂੰ ਰੋਕਣ ਵਰਗੇ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਕੌਮਾਂਤਰੀ ਅਪਰਾਧਿਕ ਅਦਾਲਤ (ICC) ਦੇ ਅਧਿਕਾਰ ਖੇਤਰ ਅਤੇ ਸਰਕਾਰੀ ਅਧਿਕਾਰੀਆਂ ਨੂੰ ਕਾਨੂੰਨੀ ਸੁਰੱਖਿਆ ਦੇਣ ਬਾਰੇ ਵੀ ਚਰਚਾ ਹੋਈ। ਪਿਛਲੇ ਸਮੇਂ ਦੌਰਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਖਿਲਾਫ ਕਾਰਵਾਈ ਨੂੰ ਲੈਕੇ ਅਮਰੀਕਾ ਅਤੇ ਯੁਨਾਇਟੇਡ ਨੇਸਨਜ਼ ਵਿਚਾਲੇ ਤਲਖ਼ੀ ਦਾ ਮਾਹੌਲ ਬਣਿਆ ਰਿਹਾ। ਤਿੰਨਾਂ ਦੇਸ਼ਾਂ ਨੇ ਸਪੱਸ਼ਟ ਕੀਤਾ ਕਿ ਪ੍ਰਮਾਣੂ ਜੰਗ ਵਿੱਚ ਕਿਸੇ ਦੀ ਜਿੱਤ ਨਹੀਂ ਹੋ ਸਕਦੀ ਅਤੇ ਅਜਿਹੀ ਜੰਗ ਕਦੇ ਨਹੀਂ ਲੜੀ ਜਾਣੀ ਚਾਹੀਦੀ। ਇਸ ਸਹਿਮਤੀ ਨੂੰ ਦੁਨੀਆ ਦੀਆਂ ਤਿੰਨ ਵੱਡੀਆਂ ਤਾਕਤਾਂ ਵਿਚਾਲੇ ਕੂਟਨੀਤਕ ਸਹਿਯੋਗ ਵਧਾਉਣ ਦੀ ਇੱਕ ਅਹਿਮ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।














Add Comment