ਦਿੱਲੀ ਦੇ ਸਾਹਿਬਪੁਰਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਪਿੱਛੇ ਬਾਦਲ ਦਲ ਦੇ ਲੋਕਾਂ ਦੀ ਭੂਮਿਕਾ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕਮੇਟੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਸਾਰੇ ਤੱਥ ਪੇਸ਼ ਕਰੇਗੀ ਅਤੇ ਅਪੀਲ ਕਰੇਗੀ ਕਿ ਕਮੇਟੀ ਦਾ ਪੱਖ ਸੁਣਨ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਬੇਅਦਬੀ ਦੀ ਘਟਨਾ ਸਮੇਂ ਕਮੇਟੀ ਦਫ਼ਤਰ ਵਿੱਚ ਮੀਟਿੰਗ ਚੱਲ ਰਹੀ ਸੀ ਅਤੇ ਜਾਣਕਾਰੀ ਮਿਲਦਿਆਂ ਹੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਤੇ ਸਰਦਾਰ ਰਮਿੰਦਰ ਸਿੰਘ ਸਵੀਟਾ ਤਿਲਕ ਨਗਰ ਥਾਣੇ ਪਹੁੰਚੇ, ਜਿੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਬੰਧਕਾਂ ਨੇ ਦੋਸ਼ੀ ਨੂੰ ਪੁਲਿਸ ਹਵਾਲੇ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਥਾਣੇ ਵਿੱਚ ਮੌਜੂਦ ਬਾਦਲ ਦਲ ਦੇ ਲੋਕਾਂ ਨੇ ਗੁਰਦੁਆਰਾ ਪ੍ਰਬੰਧਕਾਂ ’ਤੇ ਸ਼ਿਕਾਇਤ ਵਾਪਸ ਲੈਣ ਲਈ ਦਬਾਅ ਬਣਾਇਆ, ਜਿਸ ਕਾਰਨ ਇਸ ਘਟਨਾ ਪਿੱਛੇ ਬਾਦਲ ਦਲ ਦੀ ਭੂਮਿਕਾ ਹੋਣ ਦਾ ਖਦਸ਼ਾ ਪੈਦਾ ਹੋਇਆ ਹੈ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਪੰਜਾਬ ਵਿੱਚ 2015 ਦੀਆਂ ਬੇਅਦਬੀ ਘਟਨਾਵਾਂ ਲਈ ਵੀ ਬਾਦਲ ਦਲ ’ਤੇ ਦੋਸ਼ ਲੱਗਦੇ ਰਹੇ ਹਨ, ਪਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੋਈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿੱਚ 2015 ਤੋਂ ਹੁਣ ਤੱਕ ਬੇਅਦਬੀ ਦੇ 453 ਮਾਮਲੇ ਸਾਹਮਣੇ ਆਉਣ ਦੇ ਬਾਵਜੂਦ ਜਥੇਦਾਰ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਕਿਸੇ ਮੈਂਬਰ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਜਿਹੇ ਇਕਪਾਸੜ ਫੈਸਲੇ ਦੁਖਦਾਈ ਹਨ, ਪਰ ਦਿੱਲੀ ਗੁਰਦੁਆਰਾ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲ ਕੇ ਸਾਰੇ ਤੱਥ ਪੇਸ਼ ਕਰੇਗੀ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਦਿੱਲੀ ਅਤੇ ਪੰਜਾਬ ਦੀਆਂ ਚੋਣਾਂ ਨੇੜੇ ਹੋਣ ਕਾਰਨ ਬਾਦਲ ਦਲ ਸਿਆਸੀ ਲਾਹਾ ਲੈਣ ਲਈ ਅਜਿਹੀਆਂ ਹਰਕਤਾਂ ਕਰ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਦਿੱਲੀ ਗੁਰਦੁਆਰਾ ਕਮੇਟੀ ਬੇਅਦਬੀ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਹੈ, ਕੇਸ ਦੀ ਪੂਰੀ ਪੈਰਵੀ ਕਰੇਗੀ ਅਤੇ ਦਿੱਲੀ ਵਿੱਚ ਬੇਅਦਬੀ ਦੀ ਕੋਈ ਵੀ ਘਟਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦਿੱਲੀ ਬੇਅਦਬੀ ਮਾਮਲੇ ਪਿੱਛੇ ਬਾਦਲ ਦਲ ਦੀ ਭੂਮਿਕਾ ਹੋਣ ਦਾ ਖਦਸ਼ਾ-ਕਾਲਕਾ, ਕਾਹਲੋਂ
6 seconds ago
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment151
- Entertainment169
- Fashion22
- Food & Drinks77
- Health348
- Home Page News9,580
- India5,459
- India Entertainment130
- India News3,437
- India Sports232
- KHABAR TE NAZAR3
- LIFE66
- Movies48
- Music84
- New Zealand Local News3,425
- NewZealand3,765
- Punjabi Articules7
- Religion1,168
- Sports233
- Sports227
- Technology32
- Travel55
- Uncategorized71
- World2,554
- World News2,103
- World Sports220













Add Comment