Home » ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ….
Home Page News • India • India News • World

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ….

Spread the news

ਅਮਰੀਕਾ ਤੋਂ ਖ਼ਬਰ ਸਾਹਮਣੇ ਆਈ ਹੈ। ਇਥੇ ਭੁਲੱਥ ਦੇ ਇਕ ਨੌਜਵਾਨ ਦਾ ਗੋ.ਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਘੁੰਮਣ ਉਰਫ਼ ਪੰਮਾ (35) ਪੁੱਤਰ ਸਵ. ਕਰਨੈਲ ਸਿੰਘ ਘੁੰਮਣ, ਵਾਸੀ ਭੁਲੱਥ ਵਜੋਂ ਹੋਈ ਹੈ। ਮ੍ਰਿਤਕ ਪਰਮਜੀਤ ਸਿੰਘ ਦੇ ਚਾਚਾ ਦਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਬੀਤੀ ਰਾਤ ਅਮਰੀਕਾ ਤੋਂ ਫੋਨ ਰਾਹੀਂ ਪਰਿਵਾਰ ਨੂੰ ਸੂਚਨਾ ਮਿਲੀ ਸੀ ਕਿ ਪਰਮਜੀਤ ਸਿੰਘ ਪੰਮਾ ਕੰਮ ਤੋਂ ਵਾਪਸ ਆ ਕੇ ਆਪਣੀ ਕਾਰ ਵਿਚ ਬੈਠਾ ਹੋਇਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋ.ਲ਼ੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।