Home » ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਵਿਦੇਸ਼ ਜਾਣ ਵਾਲੀ ਅਰਜ਼ੀ ਮਨਜ਼ੂਰ….
Home Page News • India • India News

ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਵਿਦੇਸ਼ ਜਾਣ ਵਾਲੀ ਅਰਜ਼ੀ ਮਨਜ਼ੂਰ….

Spread the news

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਦੀ ਇਜਾਜ਼ਤ ਮੰਗਣ ਸਬੰਧੀ ਅਰਜ਼ੀ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਮਨਜ਼ੂਰੀ ਕਰ ਲਈ ਹੈ। ਸੁਣਵਾਈ ਤੋਂ ਬਾਅਦ ਅਦਾਲਤ ਵੱਲੋਂ ਮਨਜ਼ੂਰ ਕੀਤੀ ਗਈ ਅਰਜ਼ੀ ਦੇ ਨਾਲ ਹੀ, ਬਿਕਰਮ ਮਜੀਠੀਆ ਦੇ ਵਿਦੇਸ਼ ਜਾਣ ਦਾ ਰਸਤਾ ਵੀ ਸਾਫ਼ ਹੋ ਗਿਆ ਹੈ।ਪਿਛਲੀ ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੀ ਅਰਜ਼ੀ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਵਿਦੇਸ਼ ਯਾਤਰਾ ਸਬੰਧੀ ਪੂਰੇ ਵੇਰਵੇ ਨਹੀਂ ਦਿੱਤੇ ਹਨ। ਇਸ ਮਗਰੋਂ ਅਦਾਲਤ ਨੇ ਅਗਲੀ ਸੁਣਵਾਈ ਲਈ 23 ਨਵੰਬਰ ਯਾਨੀ ਕਿ ਅੱਜ ਲਈ ਨਿਰਧਾਰਤ ਕੀਤੀ ਸੀ। ਅੱਜ ਸੁਣਵਾਈ ਤੋਂ ਬਾਅਦ ਦੋਵਾਂ ਪੱਖਾਂ ਦੀ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਮਜੀਠੀਆ ਨੂੰ ਵਿਦੇਸ਼ ਜਾਣ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।