ਪੰਜਾਬ ਦੇ ਜਲੰਧਰ ਸ਼ਹਿਰ ਦੇ ਮਖਦੂਮਪੁਰਾ ਇਲਾਕੇ ਵਿੱਚ ਮੰਗਲਵਾਰ ਨੂੰ ਦਿਨ-ਦਿਹਾੜੇ ਕਤ.ਲ ਦੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਕਰਿਆਨੇ ਦੀ ਦੁਕਾਨ ਅੰਦਰ ਮੌਜੂਦ ਨੌਜਵਾਨ ‘ਤੇ ਕਰੀਬ ਦੋ ਦਰਜਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲੱਕੀ ਖੋਖਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਸ਼ਿਵ ਸੈਨਾ ਆਗੂ ਨਰਿੰਦਰ ਥਾਪਰ ਦੇ ਪੁੱਤਰ ਰਾਮਕਿਸ਼ਨ ਅਤੇ ਉਸ ਦੇ ਸਾਥੀਆਂ ‘ਤੇ ਕਤ.ਲ ਦੇ ਦੋਸ਼ ਲਗਾਏ ਹਨ।
ਪਰਿਵਾਰਕ ਮੈਂਬਰਾਂ ਮੁਤਾਬਕ, ਦੋਵਾਂ ਧਿਰਾਂ ਵਿਚਾਲੇ ਪੁਰਾਣਾ ਵਿਵਾਦ ਚੱਲ ਰਿਹਾ ਸੀ ਅਤੇ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।
ਉੱਧਰ, ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਸੀਪੀ ਮੁਤਾਬਕ ਮੁੱਢਲੀ ਜਾਂਚ ਵਿੱਚ ਪੁਰਾਣੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਨਾਮਜ਼ਦ ਐੱਫਆਈਆਰ ਦਰਜ ਕਰਨ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰਨ ਦੀ ਗੱਲ ਕਹੀ ਗਈ ਹੈ।














Add Comment